by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਤੋਂ ਬਾਅਦ CM ਮਾਨ ਨੇ ਕਿਹਾ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਗਈ ਸੀ। ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕਰਨ ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਲਈ ਕਾਨੂੰਨ 'ਚ ਸੋਧ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਡਰੋਨ ਐਕਟੀਵਿਟੀ ਦੇ ਨਾਲ -ਨਾਲ ਕਿਸਾਨਾਂ ਨੂੰ ਆ ਰਹੀ ਪ੍ਰੇਸ਼ਾਨੀ ਬਾਰੇ ਵੀ ਚਰਚਾ ਕੀਤੀ ਗਈ। ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਮਾਨ ਨੇ ਕਿਹਾ ਅਸੀਂ 13 ਫੀਸਦੀ ਵੋਟ ਬੈਂਕ ਲੈ ਕੇ ਆਏ ਹਾਂ। ਇਸ ਦੇ ਨਾਲ ਹੀ ਅਸੀਂ ਨੈਸ਼ਨਲ ਪਾਰਟੀ ਵੀ ਬਣ ਗਏ ਹਾਂ।CM ਮਾਨ ਨੇ ਕਿਹਾ ਕਿ ਸਾਡੀ ਇਸ ਮੀਟਿੰਗ ਸਫਲ ਰਹੀ ਹੈ।