by jaskamal
ਨਿਊਜ਼ ਡੈਸਕ ((ਰਿੰਪੀ ਸ਼ਰਮਾ) : ਕੈਨੇਡਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਇਕ 40 ਸਾਲਾ ਸਿੱਖ ਔਰਤ ਦਾ ਘਰ 'ਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ । ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਰਾਤ ਦੇ ਸਮੇ ਹਰਪ੍ਰੀਤ ਕੌਰ ਨੂੰ ਘਰ 'ਚ ਜਖ਼ਮੀ ਹਾਲਾਤ 'ਚ ਪਾਈਆਂ ਸੀ। ਫਿਲਹਾਲ ਪੁਲਿਸ ਨੇ ਹਰਪ੍ਰੀਤ ਕੌਰ ਦੇ ਪਤੀ ਨੂੰ ਸ਼ੱਕੀ ਵਜੋਂ ਹਿਰਾਸਤ 'ਚ ਲਿਆ ਗਿਆ ਸੀ ਪਰ ਉਸ ਨੂੰ ਬਾਅਦ 'ਚ ਛੱਡ ਦਿੱਤਾ ਗਿਆ।
ਪੁਲਿਸ ਨੇ ਜਖ਼ਮੀ ਹਾਲਤ 'ਚ ਕੌਰ ਨੂੰ ਹਸਪਤਾਲ ਦਾਖਲ ਕਰਵਾਇਆ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾਵਾਂ ਨਾ ਸਿਰਫ਼ ਪੀੜਤ ਦੇ ਪਰਿਵਾਰ ਸਗੋਂ ਪੂਰੇ ਭਾਈਚਾਰੇ ਤੇ ਪ੍ਰਭਾਵ ਪਾਉਂਦੀਆਂ ਹਨ । ਉਨ੍ਹਾਂ ਨੇ ਕਿਹਾ ਇਹ ਘਰੇਲੂ ਹਿੰਸਾ ਦਾ ਮਾਮਲਾ ਹੋ ਸਕਦਾ ਹੈ । ਜ਼ਿਕਰਯੋਗ ਹੈ ਕਿ ਪਹਿਲਾਂ ਵੀ ਕੈਨੇਡਾ 'ਚ ਇੱਕ ਗੈਸ ਸਟੇਸ਼ਨ ਦੇ ਬਾਹਰ 21 ਸਾਲਾ ਪਵਨਪ੍ਰੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।