by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਅੱਧੀ ਰਾਤ ਨੂੰ ਮਾਂ ਪੁੱਤ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਮਾਂ ਦੀ ਮੌਤ ਹੋ ਗਈ ਜਦਕਿ ਪੁੱਤ ਗੰਭੀਰ ਜਖ਼ਮੀ ਹੋ ਗਿਆ । ਦੱਸਿਆ ਜਾ ਰਿਹਾ ਕਿ ਬਠਿੰਡਾ ਦੀ ਖੇਤਾ ਸਿੰਘ ਬਸਤੀ 'ਚ ਮਾਂ ਪੁੱਤ ਤੇ ਅਣਪਛਾਤੇ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਮਾਂ 'ਤੇ ਹਮਲਾ ਕਰਨ ਤੋਂ ਬਾਅਦ ਉਕਤ ਹਮਲਾਵਰਾਂ ਨੇ ਪੁੱਤ 'ਤੇ ਵੀ ਹਮਲਾ ਕਰ ਦਿੱਤਾ। ਦੋਵਾਂ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਜਦਕਿ ਮੁੰਡੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਮਧੁਰਾਣੀ ਤੇ ਮੁੰਡੇ ਦੀ ਪਛਾਣ ਵਿਕਾਸ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਮਾਮਲੇ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।