by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ 3 ਦਿਨ ਪਹਿਲਾਂ ਲਾਪਤਾ ਹੋਏ ਬੱਚੇ ਦੀ ਖੇਤ 'ਚੋ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਕਿ ਉਸ ਦੀ ਲਾਸ਼ ਪਿੰਡ ਦੇ ਇੱਕ ਖੇਤ 'ਚ ਖੂਨ ਨਾਲ ਲੱਥਪਥ ਮਿਲੀ ਹੈ। ਮ੍ਰਿਤਕ ਬੱਚਾ ਕਾਫੀ ਦਿਨਾਂ ਤੋਂ ਲਾਪਤਾ ਸੀ ਉਸ ਦੇ ਪਰਿਵਾਰਿਕ ਮੈਬਰਾਂ ਵਲੋਂ ਉਸ ਦੀ ਲਾਗਤਾਰ ਭਾਲ ਕੀਤੀ ਜਾ ਰਹੀ ਸੀ ਪਰ ਉਸ ਬਾਰੇ ਕੁਝ ਨਹੀਂ ਪਤਾ ਲੱਗਾ ।
ਜ਼ਿਕਰਯੋਗ ਹੈ ਕਿ ਮ੍ਰਿਤਕ ਜਸ਼ਨ 7ਵੀ ਜਮਾਤ ਵਿੱਚ ਪੜਦਾ ਸੀ ਤੇ ਉਹ 3 ਭੈਣਾਂ ਦਾ ਇਕਲੌਤਾ ਭਰਾ ਸੀ । ਲਾਸ਼ ਨੂੰ ਦੇਖ ਕੇ ਪਰਿਵਾਰਿਕ ਮੈਬਰਾਂ ਦਾ ਰੋ -ਰੋ ਕੇ ਬੁਰਾ ਹਾਲ ਹੈ । ਮ੍ਰਿਤਕ ਦੇ ਪਰਿਵਾਰ ਨੇ ਕਿਹਾ ਕਿ ਸਾਡੇ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੁਲਿਸ ਨੇ ਕਾਰਵਾਈ ਦਾ ਸਾਨੂੰ ਭਰੋਸਾ ਦਿੱਤਾ ਸੀ ਕਿ ਉਹ 24 ਘੰਟਿਆਂ 'ਚ ਸਾਡੇ ਬੱਚੇ ਨੂੰ ਲੱਭ ਲੈਣਗੇ ਪਰ ਅੱਜ ਸਾਨੂੰ ਸਾਡੇ ਪੁੱਤ ਦੀ ਲਾਸ਼ ਮਿਲੀ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।