ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਵਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਤੇ ਲੋਕ ਆਹਮੋ -ਸਾਹਮਣੇ ਹੋ ਗਏ ਸੀ। ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਇਸ ਦੌਰਾਨ ਇਕ ਔਰਤ ਨੇ ਖੁਦ ਨੂੰ ਅੱਗ ਲੱਗਾ ਕੇ ਖ਼ੁਦਕੁਸ਼ੀ ਕਰਨ ਦੀ ਵੀ ਕੋਸ਼ਿਸ਼ ਕੀਤੀ। ਦੱਸ ਦਈਏ ਕਿ ਹੁਣ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੀੜਤ ਪਰਿਵਾਰ ਦੇ ਹੱਕ 'ਚ ਆਏ ਹਨ। ਸੁਖਬੀਰ ਸਿੰਘ ਬਾਦਲ ਨੇ ਲਤੀਫਪੁਰਾ 'ਚ ਜਾ ਕੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਪਾਰਟੀ ਦੀ ਕੌਰ ਕਮੇਟੀ 'ਚ ਵਿਚਾਰ ਕਰਨਗੇ । ਉਨ੍ਹਾਂ ਨੇ ਕਿਹਾ ਇਸ ਮਾਮਲੇ ਨੂੰ ਲੈ ਕੇ ਉੱਚ ਅਧਿਕਾਰੀਆਂ ਦੀ ਕਮੇਟੀ ਬਣਾਈ ਜਾਵੇਗੀ । ਇਹ ਕਮੇਟੀ ਪੀੜਤ ਪਰਿਵਾਰਾਂ ਦੀ ਹਰ ਤਰਾਂ ਨਾਲ ਮਦਦ ਕਰੇਗੀ । ਸੁਖਬੀਰ ਸਿੰਘ ਬਾਦਲ ਨੇ ਕਿਹਾ ਇਹ ਮਾਮਲਾ ਸਾਡੀ ਸਰਕਾਰ ਸਮੇ ਵੀ ਉੱਠਿਆ ਸੀ ਪਰ ਅਸੀਂ ਇਨ੍ਹਾਂ ਲੋਕਾਂ ਨੂੰ ਛੇੜਿਆ ਤੱਕ ਨਹੀਂ। ਉਨ੍ਹਾਂ ਨੇ ਕਿਹਾ ਹਾਈ ਕੋਰਟ ਜਾਂ ਉਸ ਤੋਂ ਉਪਰਲੀ ਅਦਾਲਤ ਦਾ ਫੈਸਲਾ ਜੋ ਵੀ ਹੋਵੇ, ਇਹ ਸਰਕਾਰ ਨੇ ਦੇਖਣਾ ਹੁੰਦਾ ਕਿ ਉਸ ਦਾ ਅਸਰ ਕਿ ਹੈ। ਜੇਕਰ ਸਰਕਾਰ ਨੇ ਇਨ੍ਹਾਂ ਨੂੰ ਘਰੋਂ ਬੇਘਰ ਕਰਨਾ ਸੀ ਤਾਂ ਪਹਿਲਾਂ ਇਨ੍ਹਾਂ ਨੂੰ ਘਰ ਬਣਾ ਕੇ ਦਿੰਦੀ ਤੇ ਫਿਰ ਕੋਈ ਅੱਗੇ ਫੈਸਲਾ ਕਰਦੀ ।