ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ । ਹੁਣ ਇਸ ਮਾਮਲੇ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਕਿ ਸਿੱਧੂ ਮੂਸੇਵਲਾ ਕਤਲ ਮਾਮਲੇ ਨੂੰ ਸੁਲਝਾਉਣ ਵਾਲੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਸ਼ਾਮਲ ਉੱਚ ਅਧਿਕਾਰੀਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ । ਇਸ ਮਾਮਲੇ 'ਚ ਸਪੈਸ਼ਲ ਸੈਲ ਦੇ 12 ਅਧਿਕਾਰੀ ਸ਼ਾਮਲ ਹਨ।
ਆਧਿਕਾਰੀਆਂ ਦੀ ਸੁਰੱਖਿਆ ਇਸ ਲਈ ਵਧਾਈ ਗਿਆ ਹੈ ਕਿਉਕਿ ਲਾਰੈਂਸ ਬਿਸ਼ਨੋਈ ਸਮੇਤ ਹੋਰ ਗੈਂਗਸਟਰਾਂ ਵਲੋਂ ਹਮਲੇ ਦਾ ਖਤਰਾ ਹੈ । ਸਿੱਧੂ ਦੇ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜ਼ਿਕਰਯੋਗ ਹੈ ਕਿ ਸਿੱਧੂ ਕਤਲ ਮਾਮਲੇ 'ਚ ਪੁਲਿਸ ਨੇ UP ਦੇ ਰਹਿਣ ਵਾਲੇ ਵਿਅਕਤੀ ਮੁਹੰਮਦ ਸ਼ਾਹਬਾਜ਼ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੇ ਸਿੱਧੂ ਦੇ ਕਤਲ 'ਚ ਵਰਤੇ ਹਥਿਆਰ ਗੈਂਗਸਟਰਾਂ ਨੂੰ ਸਪਲਾਈ ਕੀਤੇ ਸੀ। ਸੂਤਰਾਂ ਅਨੁਸਾਰ ਸ਼ਾਹਬਾਜ਼ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ। NIA ਨੇ ਸ਼ਾਹਬਾਜ਼ ਸਮੇਤ ਹੋਰ ਵੀ 9 ਲੋਕਾਂ ਨੂੰ ਕਾਬੂ ਕੀਤਾ ਹੈ । ਇਸ ਮਾਮਲੇ 'ਚ ਪੁਲਿਸ ਨੇ ਪੰਜਾਬੀ ਗਾਇਕਾਂ ਕੋਲੋਂ ਵੀ ਪੁੱਛਗਿੱਛ ਕਰਨੀ ਸ਼ੁਰੂ ਕੀਤੀ ਹੈ ।