by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਜੀਟੀਬੀ ਨਗਰ ਦੇ ਚੋਂਕ ਵਿੱਚ ਬੀਤੀ ਦਿਨੀਂ ਕੁਝ ਨਿਹੰਗ ਸਿੰਘਾਂ ਵਲੋਂ ਖੋਖਿਆਂ ਦੀ ਭੰਨਤੋੜ ਕੀਤੀ ਗਈ ਤੇ ਸਿਗਰਟ, ਪਾਨ ਸਮੇਤ ਸਾਮਾਨ ਨੂੰ ਸਾੜ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਪੁਲਿਸ ਵਲੋਂ ਸਖਤ ਕਰਵਾਈ ਕਰਦੇ ਹੋਏ 4 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਜੀਟੀਬੀ ਨਗਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਜ਼ਿਲ੍ਹਾ ਤਰਨਤਾਰਨ, ਰਣਜੀਤ ਸਿੰਘ ਜ਼ਿਲ੍ਹਾ ਜਲੰਧਰ, ਅਜਮੇਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਰੂਪ 'ਚ ਹੋਈ ਹੈ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।