by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ ਦੇ ਛਪਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ 27 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕਈ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਕਈ ਲੋਕਾਂ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ। ਇਸ ਘਟਨਾ ਨਾਲ ਜ਼ਿਲ੍ਹਾ ਪ੍ਰਸ਼ਾਸਨ 'ਚ ਹੜਕੰਪ ਮੱਚ ਗਿਆ ਹੈ। ਉਦਯੋਗ ਮੰਤਰੀ ਸਮੀਰ ਨੇ ਕਿਹਾ ਕਿ ਬਿਹਾਰ 'ਚ ਪਾਈ ਜਾਣ ਵਾਲੀ ਸ਼ਰਾਬ ਜ਼ਹਿਰ ਹੈ ਤੇ ਜੇਕਰ ਤੁਸੀਂ ਇਸ ਜ਼ਹਿਰੀਲੀ ਸ਼ਰਾਬ ਨੂੰ ਪੀਣ ਤੇ ਮਰਨ ਤੋਂ ਬਚਣਾ ਚਾਹੁੰਦੇ ਹੋ ਤਾਂ ਆਪਣੀ ਇੰਮਊਨਿਟੀ ਪਾਵਰ ਵਧਾਓ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰ ਰਹੇ ਹਨ ਤੇ ਹਾਦਸਿਆਂ ਕਾਰਨ ਵੀ ਮਰ ਰਹੇ ਹਨ। ਮਰਨਾ ਜਾਂ ਜਿਊਣਾ ਕੋਈ ਵੱਡੀ ਗੱਲ ਨਹੀਂ ਹੈ ।