ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵਲੋਂ ਤਰਨਤਾਰਨ 'ਚ ਹੋਏ ਰਾਕੇਟ ਹਮਲੇ ਨੂੰ ਹੁਣ ਸਮਝਾ ਲਿਆ ਗਿਆ ਹੈ। ਇਸ ਮਾਮਲੇ 'ਚ ਪੰਜਾਬ ਦੇ DGP ਗੌਰਵ ਯਾਦਵ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਪੰਜਾਬ ਦੇ DGP ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਇੰਡ ਕੈਨੇਡਾ ਬੈਠਾ ਗੈਂਗਸਟਰ ਲਖਬੀਰ ਸਿੰਘ ਲੰਡਾ ਹੈ ਤੇ ਉਸ ਨੇ ਗੁਆਂਢੀ ਦੇਸ਼ ਦੀ ਖੁਫੀਆ ਏਜੰਸੀ ISI ਦੇ ਕਹਿਣ 'ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਂਚ ਦੌਰਾਨ ਇਹ ਪਤਾ ਲੱਗਾ ਕਿ ਗੈਂਗਸਟਰ ਲੰਡਾ ਦੇ ਯੂਰਪ ਬੈਠੇ 2 ਸਾਥੀਆਂ ਸਤਵੀਰ ਸਿੰਘ ਤੇ ਗੁਰਦੇਵ ਸਿੰਘ ਨੇ ਇਕ ਵਾਰਦਾਤ ਦੀ ਸ਼ਾਜਿਸ਼ ਰਚੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਗੁਰਲਾਲ ਸਿੰਘ ਲਾਲੀ, ਜੋਬਨਪ੍ਰੀਤ ਸਿੰਘ, ਅਸ਼ਮੀਤ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਨੇ ਅਕਤੂਬਰ 'ਚ ਕਾਬੂ ਕੀਤਾ ਸੀ। ਜਿਸ ਨੂੰ ਹੁਣ ਪ੍ਰੋਡਕਸ਼ਨ ਵਾਰੰਟ ਤੇ ਜੇਲ੍ਹ ਤੋਂ ਲਿਆਂਦਾ ਗਿਆ ਹੈ। ਇਸ ਮਾਮਲੇ 'ਚ 2 ਹੋਰ ਦੋਸ਼ੀ ਹਨ ,ਜੋ ਕਿ ਹਾਲੇ ਫਰਾਰ ਹਨ। ਜਿਨ੍ਹਾਂ ਦੇ ਨਾਮ ਦੀ ਹਾਲੇ DGP ਵਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ । ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ 'ਚੋ ਕੋਈ ਵੀ ਵਿਅਕਤੀ ਇੱਕ ਦੂਜੇ ਨੂੰ ਨਹੀਂ ਜਾਣਦਾ ਹੈ। ਉਨ੍ਹਾਂ ਨੂੰ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਸੀ । ਦੱਸਿਆ ਜਾ ਰਿਹਾ ਕਿ 8 ਦਿਨ ਤੱਕ ਦੋਸ਼ੀਆਂ ਨੇ ਆਪਣੇ ਕੋਲ ਹੀ RPG ਰੱਖਿਆ ਸੀ।