by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿੱਥੇ ਇੱਕ ਆਟੋ ਚਾਲਕ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਕਿ ਇੱਕ ਆਟੋ ਚਾਲਕ ਨੇ 6 ਸਾਲਾ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਆਟੋ ਚਾਲਕ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਨੂੰ ਪਾਰਕ ਦੇ ਕੋਲ ਛੱਡ ਦਿੱਤਾ। ਜਿਸ ਤੋਂ ਬਾਅਦ ਉਹ ਮੌਕੇ 'ਤੇ ਫਰਾਰ ਹੋ ਗਿਆ । ਨਾਬਾਲਗ ਕੁੜੀ ਦੇ ਪਰਿਵਾਰਿਕ ਮੈਬਰਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਵਲੋਂ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਕਿ ਪੁਲਿਸ ਵਲੋਂ ਕਈ ਆਟੋ ਸਟੈਂਡਾ ਦੀ ਚੈਕਿੰਗ ਕੀਤੀ ਜਾ ਰਹੀ ਹੈ । ਪੁਲਿਸ ਨੂੰ ਇੱਕ ਘਟਨਾ ਦੀ CCTV ਮਿਲੀ ਹੈ, ਜਿਸ 'ਚ ਦੇਖਿਆ ਜਾ ਰਿਹਾ ਕਿ ਆਟੋ ਚਾਲਕ ਕੁੜੀ ਨੂੰ ਆਪਣੇ ਆਟੋ 'ਚ ਬਿਠਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।