by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਰਾਜਸਥਾਨ ਫੀਡਰ ਨਹਿਰ 'ਚੋ ਇੱਕ 32 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਓਕਤ ਨੌਜਵਾਨ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਨ ਦੇ ਨਿਸ਼ਾਨ ਹਨ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਜਾਣਕਾਰੀ ਅਨੁਸਾਰ ਪੁਲਿਸ ਟੀਮ ਨੂੰ ਨਹਿਰ ਦੇ ਕੋਲ ਇੱਕ ਮੋਟਰਸਾਈਕਲ ਪਿਆ ਨਜ਼ਰ ਆਇਆ ਸੀ ਤੇ ਜਦੋ ਆਸਪਾਸ ਦੇਖਿਆ ਤਾਂ ਕੁਝ ਦੂਰੀ 'ਤੇ ਖੂਨ ਪਿਆ ਮਿਲਿਆ।
ਜਿਸ ਤੋਂ ਬਾਅਦ ਪੁਲਿਸ ਵਲੋਂ ਇੱਕ ਨੌਜਵਾਨ ਦੀ ਲਾਸ਼ ਨਹਿਰ 'ਚੋ ਕੱਢੀ ਗਈ। ਪੁਲਿਸ ਵਲੋਂ ਮੋਟਰਸਾਈਕਲ ਦੇ ਨੰਬਰ ਤੋਂ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਤੇ ਪਰਿਵਾਰਿਕ ਮੈਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਕਿਸੇ ਵਲੋਂ ਨੌਜਵਾਨ ਦਾ ਕਤਲ ਕੀਤਾ ਗਿਆ । ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਦੇ ਰੂਪ 'ਚ ਹੋਈ ਹੈ । ਫਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ।