ਨਿਊਜ਼ ਡੈਸਕ (?ਰਿੰਪੀ ਸ਼ਰਮਾ) : ਕਪੂਰਥਲਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਸਖਸ਼ ਕੋਲੋਂ ਅਮਰੀਕਾ ਤੋਂ ਫੋਨ ਰਾਹੀਂ 40 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਨਾ ਦੇਣ 'ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਿਆ ਹਨ। ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਸਹਿਜਪਾਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ 'ਚ ਕਿਹਾ ਕਿ ਉਹ ਆਪਣੇ ਦੋਸਤ ਨਾਲ ਆਪਣੇ ਕੰਮ ਲਈ ਕਸਬਾ ਢਿੱਲਵਾਂ ਆਇਆ ਸੀ।
ਜਿੱਥੇ ਉਸ ਨੂੰ ਵ੍ਹਟਸਐਪ 'ਤੇ ਇੱਕ ਵਿਅਕਤੀ ਦਾ ਫੋਨ ਆਇਆ, ਜਿਸ ਨੇ ਖੁਦ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਿਆ ਸੀ। ਉਕਤ ਸਖਸ਼ ਉਸ ਨੂੰ ਨੂੰ ਚੰਗੀ ਤਰਾਂ ਜਾਣਦਾ ਹੈ। ਉਕਤ ਵਿਅਕਤੀ ਨੇ ਉਸ ਕੋਲੋਂ 40 ਲੱਖ ਰੁਪਏ ਦੀ ਫਿਰੌਤੀ ਮੰਗੀ। ਫਿਰੌਤੀ ਨਾ ਦੇਣ ਤੇ ਉਸ ਨੂੰ ਗੋਲੀਆਂ ਮਾਰ ਕੇ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਿਆ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਕੁਝ ਸਮੇ ਪਹਿਲਾਂ ਜਲੰਧਰ ਦੇ ਨਕੋਦਰ ਚੋਂਕ ਇੱਕ ਕੱਪੜਾ ਵਪਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ।