by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ਬਰ -ਜਨਾਹ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀ ਮਿਲੀ। ਦੱਸ ਦਈਏ ਕਿ ਬੈਂਸ ਦੀ ਜ਼ਮਾਨਤ ਦੀ ਅਰਜ਼ੀ ਤੇ ਕਾਫੀ ਸਮੇ ਬਹਿਸ ਹੋਈ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ । ਅਦਾਲਤ ਨੇ ਹੁਣ ਅਗਲੀ ਸੁਣਵਾਈ 4 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਸਿਮਰਜੀਤ ਸਿੰਘ ਤੇ ਉਸ ਦੇ ਸਾਥੀਆਂ 'ਤੇ ਲੁਧਿਆਣਾ ਦੀ ਇੱਕ ਵਿਧਵਾ ਨੇ ਦੋਸ਼ ਲਗਾਏ ਸੀ ਕਿ ਬੈਂਸ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਘਰੇਲੂ ਲੜਾਈ 'ਚ ਮਦਦ ਦਾ ਭਰੋਸਾ ਦੇ ਕੇ ਕਈ ਵਾਰ ਜ਼ਬਰ -ਜਨਾਹ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਬੈਂਸ ਨੂੰ ਜੇਲ੍ਹ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਪਹਿਲਾਂ ਭਗੌੜਾ ਕਰਾਰ ਦਿੱਤਾ ਸੀ। ਇਸ ਤੋਂ ਪਹਿਲਾਂ ਵੀ ਅਦਾਲਤ ਕਈ ਵਾਰ ਬੈਂਸ ਦੀ ਅਰਜ਼ੀ ਨੂੰ ਰੱਦ ਕਰ ਚੁੱਕੀ ਹੈ। ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸੀ।