by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲੁੱਟ- ਖੋਹ ਦੀਆਂ ਵਾਰਦਾਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੰਮ੍ਰਿਤਸਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਲੁਟੇਰਿਆਂ ਨੇ ਇੱਕ ਬੈਂਕ 'ਚੋ 18 ਲੱਖ ਰੁਪਏ ਦੀ ਲੁੱਟ ਕੀਤੀ । ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ 'ਚ ਲੁਟੇਰਿਆਂ ਨੇ ਦਿਨ - ਦਿਹਾੜੇ ਡਾਕਾ ਮਾਰ ਕੇ ਹਥਿਆਰਾਂ ਦੀ ਨੋਕ 'ਤੇ 18 ਲੱਖ ਰੁਪਏ ਦੀ ਲੁੱਟ ਕੀਤੀ ਹੈ।
ਇਹ ਸਾਰੀ ਘਟਨਾ CCTV 'ਚ ਕੈਦ ਹੋ ਗਈ। ਜਿਸ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੈਂਕ ਮੈਨੇਜਰ ਨੇ ਦੱਸਿਆ ਕਿ ਘਟਨਾ ਸਵੇਰੇ 10 ਵਜੇ ਦੀ ਹੈ, ਜਦੋ 2 ਹਥਿਆਰਬੰਦ ਸਖਸ਼ ਬੈਂਕ 'ਚ ਆਏ। ਦੋਵਾਂ ਦੇ ਮੂੰਹ ਢਕੇ ਹੋਏ ਸੀ ਤੇ ਹੱਥਾਂ ਵਿੱਚ ਪਿਸਤੌਲਾਂ ਸੀ । ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਸਾਰੀਆਂ ਨੂੰ ਇੱਕ ਪਾਸੇ ਕਰ ਦਿੱਤਾ ਤੇ ਕੈਸ਼ੀਅਰ ਕੋਲੋਂ ਪੈਸੇ ਲੈ ਕੇ ਫਰਾਰ ਹੋ ਗਏ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।