by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ। ਸਕੂਲਾਂ 'ਚ ਹੁਣ 25 ਦਸੰਬਰ 2022 ਤੋਂ 2 ਜਨਵਰੀ ਤੱਕ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ 'ਚ ਸਾਰੇ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਦਿੱਤੇ ਗਏ ਹਨ। ਹੁਣ 21 ਦਸੰਬਰ ਤੋਂ 21 ਜਨਵਰੀ ਤੱਕ 10 ਵਜੇ ਸਕੂਲ ਖੁੱਲ੍ਹਣਗੇ । ਸੰਘਣੀ ਠੰਡ ਨੂੰ ਦੇਖਦੇ CM ਮਾਨ ਨੇ ਸਿੱਖਿਆ ਵਿਭਾਗ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।