by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹੁਣ ਸਿੱਧੂ ਦੇ ਮਾਪਿਆਂ 'ਤੇ ਹਮਲਾ ਕਰਨ ਦੀ ਸ਼ਾਜਿਸ਼ ਕੀਤੀ ਜਾ ਰਹੀ ਹੈ। ਜਿਸ ਕਾਰਨ ਪਿੰਡ ਮੂਸਾ ਵਿੱਚ ਹਵੇਲੀ ਦੇ ਬਾਹਰ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ । ਦੱਸਿਆ ਜਾ ਰਿਹਾ ਕਿ ਪੁਲਿਸ ਨੇ ਕਾਰਵਾਈ ਕਰਦੇ ਪਿੰਡ ਦੇ ਚੱਪੇ- ਚੱਪੇ 'ਤੇ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਸਿੱਧੂ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਵਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। DGP ਗੌਰਵ ਯਾਦਵ ਨੇ ਇਸ ਮਾਮਲੇ 'ਚ ਕਈ ਅਹਿਮ ਖੁਲਾਸੇ ਕੀਤੇ ਹਨ।