by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਾਮਿਲਨਾਡੂ ਦੇ ਖੇਨੀ ਜ਼ਿਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਕਾਰ ਬੇਕਾਬੂ ਹੋ ਕੇ 40 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਇਸ ਹਾਦਸੇ ਦੌਰਾਨ ਕਈ ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ । ਇਹ ਹਾਦਸਾ ਕੁਮੁਲੀ ਪਹਾੜੀ ਤੇ ਵਾਪਰਿਆ ।
ਪੁਲਿਸ ਪ੍ਰਸ਼ਾਸਨ ਨੇ ਸ਼ੱਕ ਜ਼ਾਹਿਰ ਕੀਤਾ ਕਿ ਪਹਾੜੀ ਰਸਤੇ ਵਿੱਚ ਮੋੜ 'ਤੇ ਡਰਾਈਵਰ ਤੋਂ ਕਾਰ ਕੰਟਰੋਲ ਨਹੀ ਹੋਈ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਮਰਨ ਵਾਲੇ 8 ਲੋਕ ਅੰਦੀਪੱਟੀ ਦੇ ਰਹਿਣ ਵਾਲੇ ਹਨ।