by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੇ ਪਿੰਡ ਭਰੂਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 14 ਸਾਲਾ ਬੱਚੇ ਦੀ ਪਤੰਗ ਉਡਾਉਂਦੇ ਟਰੇਨ ਹੇਠਾਂ ਆਉਣ ਨਾਲ ਮੌਤ ਹੋ ਗਈ। ਰਿਸ਼ਤੇਦਾਰ ਨੇ ਦੱਸਿਆ ਕਿ ਗੁਰਬਾਜ਼ ਸਿੰਘ ਆਪਣੇ ਦੋਸਤਾਂ ਨਾਲ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਉਹ ਟਰੇਨ ਦੀਆਂ ਲਾਈਨਾਂ 'ਤੇ ਡਿੱਗ ਗਿਆ। ਦੂਜੇ ਪਾਸਿਓ ਆ ਰਹੀ ਟਰੇਨ ਹੇਠਾਂ ਆਉਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਦੱਸਿਆ ਜਾ ਰਿਹਾ ਮ੍ਰਿਤਕ ਗੁਰਬਾਜ਼ ਸਿੰਘ 2 ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਨਾਲ ਪਰਿਵਾਰ ਦਾ ਰੋ -ਰੋ ਬੁਰਾ ਹੋ ਗਿਆ ਹੈ । ਮ੍ਰਿਤਕ ਗੁਰਬਾਜ਼ ਆਪਣੇ ਪਿੱਛੇ ਮਾਤਾ -ਪਿਤਾ ਸਮੇਤ 2 ਭੈਣਾਂ ਨੂੰ ਛੱਡ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ।