ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਾਨੀ ਨੇ ਜਨਮ ਦਿਨ ਤੇ ਪੈਸੇ ਤੇ ਸੋਨਾ ਦੇਣ ਤੋਂ ਮਨਾਂ ਕਰ ਦਿੱਤਾ ਤਾਂ ਦੋਹਤੇ ਨੇ ਗੁੱਸੇ ਵਿੱਚ ਘਰ 'ਚ ਪਏ ਸ਼ਾਲ ਨਾਲ ਗਲਾ ਘੁੱਟ ਕੇ ਨਾਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵਲੋਂ ਇਸ ਮਾਮਲੇ 'ਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਜਾਣਕਾਰੀ ਅਨੁਸਾਰ ਮ੍ਰਿਤਕ ਵਿਜੇ ਛਾਬੜਾ ਪਿੰਡ ਉਸਮਾਨਪੁਰ 'ਚ ਇੱਕਲੀ ਹੀ ਆਪਣੇ ਘਰ ਰਹਿੰਦੀ ਸੀ।
ਦੋਸ਼ੀ ਨੇ ਕਿਹਾ ਕਿ ਉਸ ਨੇ ਆਪਣੇ ਸਾਥੀਆਂ ਜਾਇਲ ਮਸੀਹ ਤੇ ਵਿਕਾਸ ਨਾਲ ਮਿਲ ਕੇ ਇਸ ਵਾਰਦਾਤ ਨੂੰ ਦਿੱਤਾ ਤੇ ਘਰ 'ਚ ਪਏ ਪਾਸੇ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ 3 ਮੋਬਾਈਲ ਫੋਨ, 21900 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਹਤੇ ਵਲੋਂ 73 ਸਾਲਾ ਨਾਨੀ ਵਿਜੇ ਦਾ ਬੇਹਮੀਨੀ ਨਾਲ ਆਪਣੇ ਸਾਥੀਆਂ ਨਾਲ ਮਿਲ ਕੇ ਕਤਲ ਕੀਤਾ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।