by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੱਪੜਿਆਂ ਦੀ ਇੱਕ ਦੁਕਾਨ 'ਚੋ ਵੱਡੀ ਗਿਣਤੀ 'ਚ ਚਾਇਨਾ ਡੋਰ ਦੇ ਗੱਟੂ ਬਰਾਮਦ ਹੋਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਇਨਾ ਡੋਰ ਰੱਖਣ ਵਾਲੇ ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਦੱਸ ਦਈਏ ਕਿ ਸਰਕਾਰ ਵਲੋਂ ਚਾਇਨਾ ਡੋਰ ਵੇਚਣ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ।
ਪੁਲਿਸ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਬਟਾਲਾ ਦੇ SSP ਵਲੋਂ ਚਾਇਨਾ ਡੋਰ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੱਪੜਿਆਂ ਦੀ ਦੁਕਾਨ ਤੇ ਤਲਾਸ਼ੀ ਲੈਣ ਤੋਂ ਬਾਅਦ ਚਾਇਨਾ ਡੋਰ ਦੇ ਗੱਟੂ ਜ਼ਬਤ ਕੀਤੇ ਹਨ । ਜ਼ਿਕਰਯੋਗ ਹੈ ਕਿ ਚਾਇਨਾ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਕਾਫੀ ਖ਼ਤਰਨਾਕ ਹੈ ।