by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਕਿਸਾਨ ਮੋਰਚਾ ਵਲੋਂ 26 ਜਨਵਰੀ ਨੂੰ ਦੇਸ਼ ਭਰ 'ਚ ਟ੍ਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ। ਇਸ ਮੋਰਚੇ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਦਾ ਇਹ ਮਾਰਚ ਹਰਿਆਣਾ 'ਚ ਖੇਤੀ ਉਪਜਾਂ ਤੇ ਵਾਧੂ ਡਿਊਟੀ ਲਗਾਉਣ ਦੇ ਵਿਰੋਧ 'ਚ ਕੀਤਾ ਜਾਵੇਗਾ। 26 ਜਨਵਰੀ ਨੂੰ ਪ੍ਰੋਗਰਾਮਾਂ ਰਾਹੀਂ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਕੇਂਦਰ ਸਰਕਾਰ ਤੱਕ ਰੱਖਿਆ ਜਾਣਗੀਆਂ। 5000 ਰੁਪਏ ਪ੍ਰਤੀ ਮਹੀਨਾ ਕਿਸਾਨਾਂ ਨੂੰ ਪੈਨਸ਼ਨ ਦੇਣ, ਘਟੋ -ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਕਤੀ ,ਝੂਠੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਮੁੱਦਿਆਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਜਾਵੇਗਾ ।