by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਹੋਟਲ ਦੇ ਬਾਹਰ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ। ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਸੂਤਰਾਂ ਅਨੁਸਾਰ ਇੱਕ ਪੱਤਰ ਰਾਹੀਂ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਹਾਲਾਂਕਿ ਕਿ ਇਹ ਅਫਵਾਹ ਹੈ ਜਾਂ ਸੱਚ ਇਸ ਦੀ ਪੁਸ਼ਟੀ ਨਹੀ ਹੋਈ ਹੈ ।