ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ ਤੋਂ ਦਿਲ - ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਧੀ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਧੀ ਨੇ ਆਪਣੀ ਮਾਂ ਦੇ ਸਰੀਰ 'ਤੇ ਚਾਕੂਆਂ ਨਾਲ 70 ਤੋਂ ਵੱਧ ਵਾਰ ਕੀਤੇ ਹਨ । ਇਸ ਮਾਮਲੇ 'ਚ ਦੋਸ਼ੀ ਧੀ ਨੂੰ 21 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਦੋਸ਼ੀ ਔਰਤ ਨੂੰ ਜੇਲ੍ਹ ਭੇਜਿਆ ਗਿਆ, ਜਿੱਥੇ ਉਸ ਨੇ ਜੇਲ੍ਹ ਕਰਮਚਾਰੀਆਂ 'ਤੇ ਵੀ ਹਮਲਾ ਕਰ ਦਿੱਤਾ । ਇਸ ਹਮਲੇ ਦੌਰਾਨ ਜੇਲ੍ਹ ਦੇ 2 ਕਰਮਚਾਰੀ ਗੰਭੀਰ ਜਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਸਿਡਨੀ 'ਚ ਰਹਿਣ ਵਾਲੀ ਜੈਸਿਕਾ ਨੇ 2019 'ਚ ਆਪਣੀ ਮਾਂ ਰੀਟਾ ਦਾ ਕਤਲ ਕਰ ਦਿੱਤਾ ਸੀ ਪਰ ਹੁਣ ਉਸ ਨੇ ਜੇਲ੍ਹ ਦੇ 2 ਅਧਿਕਾਰੀਆਂ 'ਤੇ ਹਮਲਾ ਕਰਕੇ ਉਨ੍ਹਾਂ ਦੇ ਵਾਲ ਉਖਾੜ ਦਿੱਤੇ ਹਨ ।
ਇਸ ਹਮਲੇ ਨੂੰ ਲੈ ਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ । ਪੁੱਛਗਿੱਛ ਦੌਰਾਨ ਉਸ ਨੇ ਕਬੂਲ ਕੀਤਾ ਕਿ ਜੇਲ੍ਹ ਵਿੱਚ ਗੇਟ ਬੰਦ ਕਰਨ ਨੂੰ ਲੈ ਕੇ ਉਸ ਦੀ ਅਧਿਕਾਰੀਆਂ ਨਾਲ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੇ ਦੋਵਾਂ 'ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਜੱਜ ਹੈਲਨ ਨੇ ਸਖ਼ਤ ਕਰਵਾਈ ਦੇ ਹੁਕਮ ਦਿੱਤੇ ਹਨ । ਦੱਸਿਆ ਜਾ ਰਿਹਾ ਕਿ ਜੈਸਿਕਾ ਦੀ ਆਪਣੀ ਮਾਂ ਨਾਲ ਮੋਬਾਈਲ ਨੂੰ ਲੈ ਕੇ ਲੜਾਈ ਹੋਈ ਸੀ। ਜਿਸ ਤੋਂ ਬਾਅਦ ਉਸ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ।