by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ : ਉੱਤਰ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਖਾਣਾ ਬਣਾਉਂਦੇ ਸਮੇ ਚੁੱਲ੍ਹੇ ਦੀ ਚਿੰਗਾੜੀ ਨਾਲ ਇੱਕ ਝੁੱਗੀ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਮੈਬਰ ਜ਼ਿੰਦਾ ਸੜ ਗਏ ਹਨ । ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਕੋਪਾਗੰਜ ਖੇਤਰ 'ਚ ਝੋਪੜੀ ਨੂੰ ਦੇਰ ਰਾਤ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ । ਉਨ੍ਹਾਂ ਨੇ ਕਿਹਾ ਕਿ ਹਾਦਸੇ ਦੌਰਾਨ ਗੁੱਡੀ, ਉਸ ਦੇ ਪੁੱਤ ਅਭਿਸ਼ੇਕ, ਦਿਨੇਸ਼, ਅਜੇਸ਼ ਤੇ ਉਸ ਦੀ ਭੈਣ ਦੀ ਧੀ ਚਾਂਦਨੀ ਦੀ ਮੌਤ ਹੋ ਗਈ। ਫਿਲਹਾਲ ਲਾਸ਼ਾ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।