ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਦੇ ਪਿੰਡ ਜਲਾਜਣ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਕਿ ਔਰਤ ਦੀ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਪ੍ਰੇਮੀ ਹਰਜਿੰਦਰ ਸਿੰਘ ਤੇ ਉਸ ਦੀ ਪਤਨੀ ਪ੍ਰੇਮਿਕਾ ਨੂੰ ਬਲੈਕਮੇਲ ਕਰ ਰਹੇ ਸੀ। ਪ੍ਰੇਮੀ ਹਰਜਿੰਦਰ ਸਿੰਘ ਦੀ ਪਤਨੀ ਨੇ ਔਰਤ ਦੀ ਇੱਕ ਵੀਡੀਓ ਨੂੰ ਸ਼ੇਅਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਔਰਤ ਨੇ ਨਹਿਰ 'ਚ ਛਾਲ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ । ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਨਵਜੀਤ ਕੌਰ ਘਰੋਂ ਚੱਲੀ ਗਈ ਸੀ ਪਰ ਨਵਜੀਤ ਕੌਰ ਦੇ ਸਹੁਰੇ ਪਰਿਵਾਰ ਨੇ ਇਸ ਬਾਰੇ ਕੋਈ ਸੂਚਨਾ ਨਹੀਂ ਦਿੱਤੀ । ਉਨ੍ਹਾਂ ਨੇ ਕਿਹਾ ਕਿ ਇਸ ਉਪਰੰਤ ਲਾਸ਼ ਕਿਲਾ ਹਕੀਮ ਤੋਂ ਨਹਿਰ 'ਚੋ ਮਿਲੀ । ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਜੇਕਰ ਨਵਜੀਤ ਕੌਰ ਦਾ ਸਹੁਰਾ ਪਰਿਵਾਰ ਸਾਨੂੰ ਇਸ ਬਾਰੇ ਸਮੇ- ਸਿਰ ਜਾਣਕਾਰੀ ਦੇ ਦਿੰਦਾ ਤਾਂ ਸ਼ਾਹਿਦ ਉਸ ਦੀ ਜਾਨ ਬੱਚ ਜਾਂਦੀ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।