ਦੁੱਖਦਾਈ ਖ਼ਬਰ : 2 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਸ਼ੀਸ਼ ਸਿੰਘ ਜ਼ਿਲ੍ਹਾ ਪਟਿਆਲਾ ਦੇ ਰੂਪ 'ਚ ਹੋਈ ਹੈ । ਜਾਣਕਾਰੀ ਮੁਤਾਬਕ ਨੌਜਵਾਨ 2 ਦਿਨ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਹਾਲੇ ਪਰਿਵਾਰ ਵਲੋਂ ਉਸਦੇ ਕੈਨੇਡਾ ਜਾਣ ਦੀਆਂ ਖੁਸ਼ੀਆਂ ਹੀ ਮਨਾਈਆਂ ਜਾ ਰਹੀਆਂ ਸੀ। ਹੁਣ ਉਸ ਦੀ ਮੌਤ ਦੀ ਖ਼ਬਰ ਸੁਣਕੇ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ । ਜ਼ਿਕਰਯੋਗ ਹੈ ਕਿ ਕੈਨੇਡਾ 'ਚ ਬਰਫੀਲੇ ਤੂਫ਼ਾਨ ਕਾਰਨ ਹੁਣ ਤੱਕ 60 ਤੋਂ ਵੱਧ ਲੋਕਾਂ ਦੀਆਂ ਮੌਤਾਂ ਹੋ ਚੁੱਕਿਆ ਹਨ ।