ਨਿਊਜ਼ ਡੈਸਕ (ਰਿੰਪੀ ਸ਼ਰਮਾ) : ਥਾਈਲੈਂਡ ਤੋਂ ਭਾਰਤ ਆ ਰਹੀ ਥਾਈ ਏਅਰਵੇਜ਼ ਦੀ ਫਲਾਈਟ ਵਿੱਚ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਘਟਨਾ ਕਾਰਨ ਕੇਂਦਰੀ ਹਵਾਬਾਜ਼ੀ ਜਯੋਤਿਰਾਦਿੱਤਿਆ ਕਾਫੀ ਨਾਰਾਜ਼ ਹਨ ।ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਵਹਾਰ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ,ਇਸ ਮਾਮਲੇ ਦੀ ਗੰਭੀਰਤਾ ਨਾਲ ਜਾਚ ਕੀਤੀ ਜਾਵੇਗੀ ।ਕੁੱਟਮਾਰ ਕਰ ਰਹੇ ਸਾਰੇ ਲੋਕਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਕੇਂਦਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਵੀਡੀਓ ਵਿੱਚ ਮੌਜੂਦ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਜਿਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਆ ਰਹੀ ਥਾਈ ਸਮਾਈਲ ਏਅਰਵੇਜ ਦੇ ਜਹਾਜ਼ 'ਚ ਲੜਾਈ ਦੀ ਘਟਨਾ ਵਾਪਰੀ ਸੀ । ਇਸ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੇਖਿਆ ਜਾ ਰਿਹਾ ਕਿ 2 ਯਾਤਰੀ ਆਪਸ 'ਚ ਬਹਿਸ ਰਹੇ ਹਨ। ਉਨ੍ਹਾਂ 'ਚੋ ਇੱਕ ਵਿਅਕਤੀ ਬੋਲ ਰਿਹਾ ਹੈ ਕਿ ਆਪਣੇ ਹੱਥ ਹੇਠਾਂ ਰੱਖੋ, ਜਿਸ ਤੋਂ ਬਾਅਦ ਦੋਵਾਂ ਵਿੱ'ਚ ਲੜਾਈ ਸ਼ੁਰੂ ਹੋ ਜਾਂਦੀ ਹੈ ।