by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ੇ ਦੇ ਕਾਰਨ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਹੁੰਦੀ ਹੈ ਹੁਣ ਲੁਧਿਆਣਾ ਦੇ ਦੁੱਗਰੀ ਇਲਾਕੇ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ ਹੈ। ਆਪਣੇ ਮਰੇ ਪੁੱਤ ਦੇ ਕੋਲ ਬੈਠੀ ਮਾਂ ਵੈਣ ਪਾ ਕੇ ਆਪਣੇ ਪੁੱਤ ਨੂੰ ਵਾਪਸ ਆਉਣ ਲਈ ਕਹਿੰਦੀ ਰਹੀ, ਜਿਸ ਨੂੰ ਦੇਖਕੇ ਕਿਸੇ ਦੇ ਵੀ ਹੰਝੂ ਆ ਜਾਣ । ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਬੇਸ਼ਕ ਪੰਜਾਬ ਸਰਕਾਰ ਵਲੋਂ ਨਸ਼ਾ ਖਤਮ ਕਰਨ ਦੀਆਂ ਕੋਸ਼ਿਸ਼ ਚੱਲ ਰਹੀਆਂ ਹਨ ਪਰ ਨਸ਼ਾ ਫਿਰ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ । ਜਿਸ ਕਾਰਨ ਅੱਜ ਸਾਡੇ ਪੁੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਇਨਸਾਫ ਦੀ ਮੰਗ ਕੀਤੀ ਤਾਂ ਜੋ ਹੋਰ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ ।