by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਤਵਾਦੀਆਂ ਨੇ ਪੂਰਬੀ ਸੀਰੀਆ 'ਚ ਤੇਲ ਉਦਯੋਗ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਰਾਕੇਟ ਹਮਲਾ ਕੀਤਾ ਹੈ। ਇਸ ਹਮਲੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ । ਫੋਜ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਇਸਲਾਮਿਕ ਸਟੇਟ ਸਮੂਹ ਦੇ ਸਲੀਪਰ ਸੈਲਾ ਖਿਲਾਫ ਮੁਹਿੰਮ ਦੌਰਾਨ 52 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਰੀਆ ਦੇ ਪੈਟਰੋਲੀਅਮ ਮੰਤਰਾਲੇ ਨੇ ਕਿਹਾ ਰਾਕੇਟ ਪੂਰਬੀ ਦੀਰ ਅਲ ਜ਼ੋਰ ਸੂਬੇ 'ਚ ਡਿੱਗਿਆ ਹੈ। ਇਸ ਹਮਲੇ ਦੀ ਹਾਲੇ ਕਿਸੇ ਨੇ ਵੀ ਜਿੰਮੇਵਾਰੀ ਨਹੀਂ ਲਈ ਹੈ ।