by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੰਘਣੀ ਧੁੰਦ ਕਾਰਨ 3 ਭੈਣਾਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਦੱਸਿਆ ਜਾ ਰਿਹਾ ਕਿ ਇੱਕ ਐਕਟਿਵ ਤੇ ਟਰੱਕ ਦੀ ਟੱਕਰ ਹੋ ਗਈ । ਇਸ ਹਾਦਸੇ ਦੌਰਾਨ 3 ਭੈਣਾਂ 'ਚੋ ਇਕ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜਖਮੀ ਹੋ ਗਈਆਂ ਹਨ। ਦੋਵਾਂ ਨੂੰ ਮੌਕੇ 'ਤੇ ਜਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਿੱਥੇ ਇੱਕ ਕੁੜੀ ਨੂੰ ਗੰਭੀਰ ਹਾਲਤ 'ਚ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪਿੰਡ ਮਹਿੰਦਵਾਲ ਦੀਆਂ ਰਹਿਣ ਵਾਲੀਆਂ 3 ਭੈਣਾਂ ਅਮਨਦੀਪ ਕੌਰ ,ਕਮਲਦੀਪ ਕੌਰ ,ਪਵਨਦੀਪ ਕੌਰ ITC ਕੰਪਨੀ 'ਚ ਕੰਮ ਕਰਦੀਆਂ ਹਨ। ਉਹ ਸਵੇਰੇ ਆਪਣੇ ਕੰਮ 'ਤੇ ਜਾ ਰਹੀਆਂ ਸੀ ਤਾਂ ਇਹ ਹਾਦਸਾ ਵਾਪਰ ਗਿਆ । ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।