by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਨਵੇਂ ਸਾਲ ਵਾਲੇ ਦਿਨ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੀ ਕਾਰ ਦੇ ਬੇਕਾਬੂ ਹੋਣ ਨਾਲ ਇਹ ਹਾਦਸਾ ਵਾਪਰਿਆ ਹੈ। ਕਾਰ ਬੇਕਾਬੂ ਹੋ ਕੇ ਟਰੱਕ ਨਾਲ ਟੱਕਰਾਂ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 3 ਲੋਕ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਾਣਕਾਰੀ ਅਨੁਸਾਰ ਕਾਰ ਵਿੱਚ 4 ਨੌਜਵਾਨ ਤੇ ਇੱਕ ਕੁੜੀ ਸਵਾਰ ਸੀ । ਮੁੰਡੇ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਦਕਿ ਕੁੜੀ ਪਠਾਨਕੋਟ ਦੀ ਰਹਿਣ ਵਾਲੀ ਹੈ । ਇਹ ਹਾਦਸਾ ਜਲੰਧਰ ਦੇ ਬਿਆਸ ਪਿੰਡ ਜੰਮੂ -ਜਲੰਧਰ ਸ਼ਾਹ ਮਾਰਗ 'ਤੇ ਵਾਪਰਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।