by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ -ਹੁਸ਼ਿਆਰਪੁਰ ਰੋਡ 'ਤੇ ਸਥਿਤ ਦਾਬੇ ਵਿੱਚ ਕੜਾਕੇ ਦੀ ਠੰਡ ਤੋਂ ਬਚਣ ਲਈ ਅੱਗ ਲਗਾ ਕੇ ਸੁੱਟੇ 2 ਵਿਅਕਤੀਆਂ ਦੀ ਸਾਹ ਘੁਟਣ ਨਾਲ ਮੌਤ ਹੋ ਗਈ। ਪੁਲਿਸ ਨੇ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੁਸ਼ਿਆਰਪੁਰ ਰੋਡ 'ਤੇ ਸਥਿਤ ਰਿਹਣਾ ਜੱਟਾਂ ਕੋਲ ਹਰਮਨ ਦਾਬੇ 'ਤੇ ਕੰਮ ਕਰਨ ਵਾਲੇ 2 ਵਿਅਕਤੀ ਠੰਡ ਤੋਂ ਬਚਣ ਲਈ ਕਮਰੇ ਅੰਦਰ ਕੜਾਈਏ 'ਚ ਅੱਗ ਲੱਗਾ ਕੇ ਸੋ ਗਏ। ਇਸ ਦੌਰਾਨ ਦੋਵਾਂ ਦਾ ਸਾਹ ਘੁਟਣ ਨਾਲ ਮੌਤ ਹੋ ਗਈ ।ਮ੍ਰਿਤਕ ਵਿਅਕਤੀਆਂ ਦੀ ਪਛਾਣ ਹਰਦੇਵ ਸਿੰਘ ਤੇ ਕਮਲ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।