by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਸ਼ਾਹਰੁਖ਼ ਖਾਨ ਦੇ ਫੈਨਜ਼ ਪਠਾਨ ਫਿਲਨ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ। ਉੱਥੇ ਹੀ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਅਹਿਮਦਾਬਾਦ 'ਚ ਫਿਲਮ ਦੀ ਪ੍ਰਮੋਸ਼ਨ ਨੂੰ ਲੈ ਕੇ ਬਜਰੰਗ ਦਲ ਵਲੋਂ ਮਾਲ 'ਚ ਹੰਗਾਮਾ ਕੀਤਾ ਗਿਆ । ਉਨ੍ਹਾਂ ਨੇ ਸ਼ਾਹਰੁਖ਼ ਖਾਨ ਤੇ ਹੋਰ ਸਟਾਰ ਕਾਸਟ ਦੀਆਂ ਤਸਵੀਰਾਂ ਨੂੰ ਅੱਗ ਲਗਾਈ ਤੇ ਫਿਲਮ ਦਾ ਵਿਰੋਧ ਕੀਤਾ।
ਜ਼ਿਕਰਯੋਗ ਹੈ ਕਿ ਸ਼ਾਹਰੁਖ਼ ਦੀ ਫਿਲਮ ਪਠਾਨ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ।ਪਠਾਨ ਫਿਲਮ ਦਾ ਪਹਿਲਾਂ ਗੀਤ ਬੇਸ਼ਰਮ ਰੰਗ 12 ਦਸੰਬਰ ਨੂੰ ਰਿਲੀਜ਼ ਹੋਇਆ ਸੀ । ਇਸ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਗੀਤ ਤੇ ਦੀਪਿਕਾ ਪਾਦੁਕੋਣ ਦਾ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ।