by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਅੱਜ ਕੈਬਨਿਟ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ 'ਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ CM ਮਾਨ ਸਮੇਤ ਸਾਰੇ ਮੰਤਰੀ ਮੰਡਲ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਪੰਜਾਬ ਪੁਲਿਸ ਦੀ ਭਰਤੀ ਸਮੇਤ SYL ਦੇ ਮੁੱਦੇ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਬੀਤੀ ਦਿਨੀਂ ਲੁਧਿਆਣਾ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ CM ਮਾਨ ਨੇ 4 ਹਜ਼ਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ 2023 'ਚ ਪੁਲਿਸ ਦੀ ਭਰਤੀ ਕੀਤੀ ਜਾਣੀ ਹੈ ਪਰ ਇਸ ਬਾਰੇ ਹਾਲੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ । ਕੈਬਨਿਟ ਮੀਟਿੰਗ ਖਤਮ ਹੋਣ ਤੋਂ ਬਾਅਦ CM ਮਾਨ ਵਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।