by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਾਭਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਮਾਂ -ਪੁੱਤ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਦੱਸਿਆ ਜਾ ਰਿਹਾ ਮਾਂ -ਪੁੱਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਜਾ ਰਹੇ ਸੀ। ਇਸ ਦੌਰਾਨ ਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ ।ਇਸ ਹਾਦਸੇ 'ਚ ਨੀਤੀਸ਼ ਕੁਮਾਰ ਤੇ ਵੰਦਨਾ ਰਾਣੀ ਦੀ ਮੌਤ ਹੋ ਗਈ। ਮ੍ਰਿਤਕ ਦੇ ਤਾਏ ਨੇ ਦੱਸਿਆ ਕਿ ਤੇਜ਼ ਰਫ਼ਤਾਰ ਬੱਸ ਦੇ ਕਹਿਰ ਨੇ ਸਾਡਾ ਘਰ ਉਜਾੜ ਦਿੱਤਾ। ਜਿਸ 'ਚ ਮੇਰੇ ਭਤੀਜੇ ਤੇ ਭਰਜਾਈ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਨੇ ਲਾਸ਼ਾ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲਾ ਦਰਜ਼ ਕਰ ਲਿਆ ਗਿਆ ,ਅਸੀਂ ਬੱਸ ਨੂੰ ਕਬਜ਼ੇ 'ਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।