by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਇੱਕ ਵਾਰ ਫਿਰ ਗੋਲੀ ਚੱਲਣ ਸੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਆਦਮਪੁਰ ਦੇ ਅਧੀਨ ਪੈਂਦੇ ਪਿੰਡ ਹਰੀਪੁਰ ਦੇ ਰਹਿਣ ਵਾਲੇ ਕਰਨਵੀਰ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਕਰਨਵੀਰ ਸਿੰਘ ਆਪਣੇ ਘਰ ਵਿੱਚ ਪਸ਼ੂਆਂ ਨੂੰ ਪੱਠੇ ਪਾਉਣ ਲਈ ਜਾ ਰਹੀਆਂ ਸੀ ਤਾਂ ਉਸ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਦੀ ਵੱਖੀ ਵਿੱਚ 2 ਗੋਲੀਆਂ ਲੱਗੀਆਂ ਹਨ ।ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।