by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟ੍ਰੇਨਰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ 1 ਪਾਇਲਟ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੌਰਾਨ 1 ਟਰੇਨੀ ਪਾਇਲਟ ਜਖ਼ਮੀ ਹੋ ਗਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਮੰਦਰ ਦੇ ਗੁੰਬਦ ਤੇ ਇੱਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਹਵਾਈ ਪੱਟੀ ਤੋਂ 3 ਕਿਲੋਮੀਟਰ ਦੂਰ ਹਾਦਸਾਗ੍ਰਸਤ ਹੋ ਗਿਆ ।
ਜਖ਼ਮੀ ਹੋਏ ਪਾਇਲਟ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਕਾਰਨ ਪਿੰਡ 'ਚ ਹੜਕੰਪ ਮੱਚ ਗਿਆ । ਫਿਲਹਾਲ ਪੁਲਿਸ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।