by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ -ਫਗਵਾੜਾ ਕੋਲ ਇਲਾਕਾ ਮਾਊਟ ਐਵੀਨਿਊ ਵਿਖੇ ਇੱਕ ਨੌਜਵਾਨ ਦੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਮ੍ਰਿਤਕ ਦੀ ਪਛਾਣ ਰਘੁਵੀਰ ਸਿੰਘ ਦੇ ਰੂਪ 'ਚ ਹੋਈ ਹੈ। ਰਘੁਵੀਰ ਸਿੰਘ ਖੇਤੀਬਾੜੀ ਤੇ ਜਮੀਨਾਂ ਦੀ ਖਰੀਦ ਦਾ ਕੰਮ ਕਰਦਾ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ । ਪੁਲਿਸ ਅਧਿਕਾਰੀ ਨੇ ਕਿਹਾ ਕਿ ਸੂਚਨਾ ਮਿਲੀ ਸੀ ਕਿ ਮੁਹੱਲਾ ਮਾਊਟ ਐਵੀਨਿਊ ਵਿੱਚ ਰਹਿੰਦੇ ਇੱਕ ਨੌਜਵਾਨ ਦੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੇ ਅਜਿਹਾ ਕਿਊ ਕੀਤਾ ,ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।