by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਰਕਾਰ ਨੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਲੋਂ ਸਰਕਾਰੀ ਪਰਚੀ ਤੇ ਟੈਸਟਾਂ ਲਈ ਇਕੱਠੇ ਕੀਤੇ ਪੈਸੇ ਨੂੰ ਸਰਕਾਰੀ ਖਜ਼ਾਨੇ 'ਚ ਜਮਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਬਾਰੇ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਕਿ ਪੰਜਾਬ ਹੈੱਲਥ ਕਾਰਪੋਰੇਸ਼ਨ ਦੇ ਅਧਿਕਾਰ ਖੇਤਰ ਆਉਣ ਵਾਲੇ ਹਸਪਤਾਲਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਵੇ ਕਿ ਯੂਜ਼ਰ ਚਾਰਜਿਜ ਦੇ 100 ਫੀਸਦੀ ਪੈਸੇ ਨੂੰ ਸਰਕਾਰੀ ਖਜ਼ਾਨੇ 'ਚ ਜਮ੍ਹਾ ਕਰਵਾਇਆ ਜਾਵੇ ।