by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾਂ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦਈਏ ਕਿ ਫ਼ੌਜਾਂ ਸਿੰਘ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸੀ। ਫ਼ੌਜਾਂ ਸਿੰਘ ਗੁਰੁਹਰਸਰਾਏ ਤੋਂ ਆਪ ਪਾਰਟੀ ਦੇ ਵਿਧਾਇਕ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ । ਕੈਬਨਿਟ ਮੰਤਰੀ ਫ਼ੌਜਾਂ ਸਿੰਘ ਨੇ ਕਿਹਾ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਤੇ ਹਮੇਸ਼ਾ ਰਹਿਣਗੇ। ਜ਼ਿਕਰਯੋਗ ਹੈ ਕਿ ਆਡਿਓ ਵਾਇਰਲ ਹੋਣ ਤੋਂ ਬਾਅਦ ਫ਼ੌਜਾਂ ਸਿੰਘ ਵਿਵਾਦਾਂ ਵਿੱਚ ਘਿਰ ਗਏ ਸੀ ।