ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਮਹਿਲਾ ਕੇ ਜਦੋ ਆਪਣੇ ਪ੍ਰੇਮੀ ਨੂੰ ਮਿਲਣ ਤੋਂ ਇਨਕਾਰ ਕੀਤਾ ਤਾਂ ਪ੍ਰੇਮੀ ਨੇ ਉਸ ਦੀ ਦੁਕਾਨ 'ਤੇ ਆ ਕੇ ਹਮਲਾ ਕਰ ਦਿੱਤਾ ਤੇ ਦੁਕਾਨ ਦਾ ਸਾਮਾਨ ਲੈ ਕੇ ਫਰਾਰ ਹੋ ਗਿਆ। ਇਸ ਘਟਨਾ ਪਿੰਡ ਕਾਲੂ ਵਾਲੇ ਝੁੱਗੇ ਦੀ ਦੱਸੀ ਜਾ ਰਹੀ ਹੈ। ਪੀੜਤ ਨੇ ਕਿਹਾ ਉਹ ਬਿਊਟੀ ਪਾਰਲਰ ਦਾ ਕੰਮ ਕਰਦੀ ਹੈ। ਕੁਝ ਸਾਲ ਪਹਿਲਾਂ ਉਸ ਦੇ ਜੋਗਿੰਦਰ ਸਿੰਘ ਨੇ ਨਾਲ ਪ੍ਰੇਮ ਸਬੰਧ ਬਣ ਗਏ ਤੇ ਉਹ ਕਈ ਵਾਰ ਇੱਕ ਦੂਜੇ ਨੂੰ ਮਿਲ ਚੁੱਕੇ ਹਨ ।
ਪੀੜਤ ਨੇ ਕਿਹਾ ਕਿ ਉਸ ਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਸ ਨੇ ਜੋਗਿੰਦਰ ਸਿੰਘ ਨੂੰ ਮਿਲਣਾ ਬੰਦ ਕਰ ਦਿੱਤਾ। ਜਿਸ ਕਾਰਨ ਉਹ ਉਸ ਨਾਲ ਝਗੜਾ ਕਰਨ ਲੱਗਾ। ਪੀੜਤ ਨੇ ਕਿਹਾ ਜਦੋ ਉਹ ਆਪਣੀ ਦੁਕਾਨ ਤੇ ਬੈਠੀ ਸੀ ਤਾਂ ਜੋਗਿੰਦਰ ਨੇ ਆਪਣੇ ਸਾਥੀਆਂ ਨਾਲ ਆ ਕੇ ਮੇਰੇ 'ਤੇ ਹਮਲਾ ਕਰ ਦਿੱਤਾ ਤੇ ਦੁਕਾਨ ਦਾ ਸਾਮਾਨ ਚੁੱਕ ਕੇ ਫਰਾਰ ਹੋ ਗਏ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।