by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਠੰਢ ਤੋਂ ਬਚਣ ਲਈ ਇੱਕ ਪਰਿਵਾਰ ਕਮਰੇ 'ਚ ਰਾਤ ਨੂੰ ਅੰਗੀਠੀ ਬਾਲ ਕੇ ਸੁੱਤਾ ਸੀ ਪਰ ਦਮ ਘੁੱਟਣ ਨਾਲ ਪਰਿਵਾਰ ਦੇ 3 ਮੈਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋ ਸਵੇਰੇ ਪਰਿਵਾਰਿਕ ਮੈਬਰ ਨਹੀਂ ਉੱਠੇ ਤਾਂ ਇਸ ਘਟਨਾ ਬਾਰੇ ਪਤਾ ਲਗਾ । ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਪਿੰਡ ਗੋਰੀਸਰ 'ਚ ਵਾਪਰੀ, ਇੱਥੇ ਠੰਢ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਇੱਕੋ ਪਰਿਵਾਰ ਦੇ 3 ਮੈਬਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਪਰਿਵਾਰ ਰਾਤ ਨੂੰ ਖਾਣਾ ਖਾ ਕੇ ਸੋ ਗਿਆ ।ਅੱਤ ਦੀ ਠੰਢ ਤੋਂ ਬਚਣ ਲਈ ਪਰਿਵਾਰ ਨੇ ਕਮਰੇ ਅੰਦਰ ਅੰਗੀਠੀ ਬਾਲ ਲਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾ ਨੂੰ ਕਬਜ਼ੇ 'ਚ ਲੈ ਲਿਆ ਹੈ ।