by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਦੇ ਪਿੰਡ ਪੁਰਹੀਰਾਂ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਸਿਰਫਿਰੇ ਆਸ਼ਿਕ ਵਲੋਂ 28 ਸਾਲਾ ਅਮਰਪ੍ਰੀਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਨੌਜਵਾਨ ਵਲੋਂ ਅਮਰਪ੍ਰੀਤ ਦੇ ਸਿਰ 'ਚ ਗੋਲੀ ਮਾਰੀ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਨੌਜਵਾਨ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੋਕਾਂ ਵਲੋਂ ਇਸ ਵਾਰਦਾਤ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਅਧਿਕਾਰੀ ਇਸ ਘਟਨਾ ਬਾਰੇ ਕੁਝ ਨਹੀਂ ਬੋਲ ਰਹੇ ਹਨ। ਜਾਂਚ ਦੌਰਾਨ ਪਤਾ ਲਗਾ ਕਿ ਦੋਸ਼ੀ ਨੌਜਵਾਨ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਦਾ ਡਰਾਈਵਰ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।