by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਗਰ ਨਿਗਮ ਕਮਿਸ਼ਨਰ ਸੰਦੀਪ ਦੇ ਆਦੇਸ਼ਾਂ ਤੋਂ ਬਾਅਦ ਸਿਹਤ ਵਿਭਾਗ ਨੇ ਬਾਜ਼ਾਰ ਦੇ ਕਈ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਤੋਂ ਬਾਅਦ ਦੁਕਾਨਦਾਰਾਂ 'ਚ ਹਲਚਲ ਮੱਚ ਗਈ। ਦੱਸਿਆ ਜਾ ਰਿਹਾ ਕਿ ਮੱਛੀ ਮੰਡੀ ਕੋਲ ਪਾਰਕਿੰਗ ਸਟੈਂਡ ਬਣਿਆ ਹੋਇਆ ਹੈ, ਜਿੱਥੇ ਲੋਕ ਆਪਣੇ ਵਾਹਨ ਪਾਰਕ ਕਰਦੇ ਹਨ। ਜਿਸ ਨੂੰ ਲੈ ਕੇ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਖੁੱਲ੍ਹੇ 'ਚ ਜ਼ਮੀਨ ਤੇ ਬੈਠ ਕੇ ਦੁਕਾਨਦਾਰਾਂ ਵਲੋਂ ਮੱਛੀਆਂ ਕੱਟੀਆਂ ਜਾਂਦੀਆਂ ਹਨ। ਜਿਸ ਕਾਰਨ ਇੱਥੇ ਗੰਦੀ ਬਦਬੂ ਫੈਲਦੀ ਤੇ ਲੋਕਾਂ ਦਾ ਨਿਕਲਣਾ ਵੀ ਮੁਸ਼ਕਲ ਹੋ ਜਾਂਦਾ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮੱਛੀ ਮੰਡੀ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਸਿਹਤ ਵਿਭਾਗ ਨੇ ਕਈ ਦੁਕਾਨਾਂ ਦੇ ਚਲਾਨ ਕੱਟੇ ਹਨ ਤੇ ਪਲਾਸਟਿਕ ਦੇ ਲਿਫ਼ਾਫ਼ੇ ਵੀ ਜ਼ਬਤ ਕੀਤੇ ਹਨ ।