by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਕਰ ਰਹੇ PCB ਅਫਸਰਾਂ ਨੂੰ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। CM ਮਾਨ ਵਲੋਂ ਅਫਸਰਾਂ ਨੂੰ 2 ਵਜੇ ਤੱਕ ਡਿਊਟੀ 'ਤੇ ਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਫਸਰ ਡਿਊਟੀ 'ਤੇ ਨਹੀ ਗਿਆ ਤਾਂ ਉਸ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।
CM ਮਾਨ ਨੇ ਟਵੀਟ ਕਰਦੇ ਕਿਹਾ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਿਸੇ ਨੂੰ ਵੀ ਬਖ਼ਸ਼ਿਆ ਨਹੀ ਜਾਵੇਗਾ । ਉਨ੍ਹਾਂ ਨੇ ਕਿਹਾ ਜਨਤਾ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ । ਜ਼ਿਕਰਯੋਗ ਹੈ ਕਿ ਵਿਜੀਲੈਂਸ ਵਲੋਂ RTI ਲੁਧਿਆਣਾ ਨਰਿੰਦਰ ਸਿੰਘ ਤੇ ਨੀਲਿਮਾ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ ।