by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਣੀਪਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਘਰ 'ਚ ਸਿਲੰਡਰ ਫਟਣ ਨਾਲ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ । ਦੱਸਿਆ ਜਾ ਰਿਹਾ ਸਿਲੰਡਰ ਫਟਣ ਨਾਲ ਅੱਗ ਲਗਣ 'ਤੇ ਕਮਰੇ ਅੰਦਰ ਮੌਜੂਦ ਪਤੀ- ਪਤਨੀ ਸਮੇਤ 4 ਬੱਚੇ ਜਿੰਦਾ ਸੜ ਗਏ ਹਨ। ਜਦੋ ਲੋਕਾਂ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਪਰਿਵਾਰ ਦੇ ਸਾਰੇ ਮੈਬਰਾਂ ਦੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਨਾਲ ਇਲਾਕੇ 'ਚ ਸਨਸਨੀ ਫੈਲ ਗਈ । ਮ੍ਰਿਤਕ ਪਾਣੀਪਤ ਤਹਿਸੀਲ ਕੈਂਪ 'ਚ ਕਿਰਾਏ 'ਤੇ ਰਹਿੰਦੇ ਸੀ। ਫਿਲਹਾਲ ਪੁਲਿਸ ਵਲੋਂ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।