by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਮੇਅਰ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਆਪ ਪਾਰਟੀ ਵਲੋਂ ਮੇਅਰ ਦੇ ਅਹੁਦੇ ਲਈ ਜਸਬੀਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ । ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਮਹਿਤਾ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਦਾ ਨਾਮ ਐਲਾਨਿਆ ਗਿਆ । ਪਿਛਲੇ ਸਾਲ ਮੇਅਰ ਚੋਣਾਂ 'ਚ ਆਪ ਪਾਰਟੀ ਨੂੰ ਵੱਡੀ ਹਾਰ ਮਿਲੀ ਸੀ । ਦੱਸ ਦਈਏ ਕਿ ਭਾਜਪਾ ਤੇ ਕਾਂਗਰਸ ਵਲੋਂ ਹਾਲੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਹੈ । ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 17 ਜਨਵਰੀ ਨੂੰ ਹੋਣ ਜਾ ਰਹੀਆਂ ਹਨ। 2015 ਤੋਂ ਹੁਣ ਤੱਕ ਕਾਂਗਰਸ ਦਾ ਕੋਈ ਵੀ ਉਮੀਦਵਾਰ ਮੇਅਰ ਨਹੀ ਬਣਿਆ ਹੈ।