by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੁਗਿਟੀ ਫਲਾਈਓਵਰ 'ਤੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਨੌਜਵਾਨ ਮੋਟਰਸਾਈਕਲ ਤੇ ਅੰਮ੍ਰਿਤਸਰ ਹਾਈਵੇਅ 'ਤੇ ਜਾ ਰਿਹਾ ਸੀ। ਇਸ ਦੌਰਾਨ ਹੀ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਵਨ ਵਾਸੀ ਗੜ੍ਹਾ ਦੇ ਰੂਪ 'ਚ ਹੋਈ ਹੈ। ਪਵਨ ਸਵੇਰੇ ਆਪਣੇ ਕੰਮ ਲਈ ਘਰੋਂ ਜਾ ਰਿਹਾ ਸੀ ਪਰ ਰਸਤੇ 'ਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ ।