by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਇਕ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਤੇ ਗੈਂਗਸਟਰ ਵਿਚਾਲੇ ਝੜਪ ਦੌਰਾਨ 1 ਗੈਂਗਸਟਰ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਇਹ ਮੁੱਠਭੇੜ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ 'ਚ ਗੈਂਗਸਟਰ ਤੇ ਪੁਲਿਸ ਵਿਚਾਲੇ ਮੁੱਠਭੇੜ ਹੋਈ ਹੈ। ਉਹ ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਗੁਰਪਿਆਰ ਸਿੰਘ ਦੱਸਿਆ ਜਾ ਰਿਹਾ ।ਜਾਣਕਾਰੀ ਅਨੁਸਾਰ ਤਲਵੰਡੀ ਪੁਲਿਸ ਨੇ ਜਦੋ ਨਾਕੇਬੰਦੀ ਦੌਰਾਨ ਗੈਂਗਸਟਰ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ ਤਾਂ ਉਸ ਨੇ ਪੁਲਿਸ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਫਾਇਰਿੰਗ ਦੌਰਾਨ ਗੈਂਗਸਟਰ ਗੁਰਪਿਆਰ ਸਿੰਘ ਦੇ ਗੋਲੀ ਲੱਗ ਗਈ ਤੇ ਉਹ ਜਖ਼ਮੀ ਹੋ ਗਿਆ। ਜਿਸ ਨੂੰ ਪੁਲਿਸ ਵਲੋਂ ਇਲਾਜ਼ ਲਈ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ।