by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਮੁੜ ਤੋਂ ਜਲੰਧਰ ਦੇ ਖਾਲਸਾ ਕਾਲਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਯਾਤਰਾ ਦੇ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਧਾਰਮਿਕ ਸਥਾਨ ਸ਼੍ਰੀ ਦੇਵੀ ਤਲਾਬ ਮੰਦਰ ਪਹੁੰਚ ਕੇ ਮੱਥਾ ਟੇਕਿਆ। ਦੱਸ ਦਈਏ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿੰਡ ਮੂਸਾ ਤੋਂ ਆਪਣੀ ਕਾਰ 'ਚ ਖ਼ਾਲਸਾ ਕਾਲਜ ਪਹੁੰਚੇ ।
ਜਿਥੋਂ ਬਲਕੌਰ ਸਿੰਘ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਰਤਾ ਦੌਰਾਨ ਬੀਤੀ ਦਿਨੀਂ ਸੰਸਦ ਮੈਬਰ ਸੰਤੋਖ ਸਿੰਘ ਚੋਧਰੀ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਜਿਸ ਕਾਰਨ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ ।